ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
- bhagattanya93
- Apr 4
- 1 min read
04/04/2025

ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜ਼ਰੂਰੀ ਹੈ। ਇਹ ਸ਼ਬਦ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਨੇ ਵੱਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤਾਂ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨੀਂਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓਆਰਐਸ ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕਪੜੇ ਪਹਿਨੇ ਜਾਣ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਅਵਸਰ ਤੇ ਜਿਲਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।





Comments