ਸਕੂਟਰੀ ਸਵਾਰ ਮਾਂ-ਧੀ ਨੂੰ ਅਣਪਛਾਤੇ ਵਾਹਨ ਨੇ ਲਿਆ ਲਪੇਟ 'ਚ, ਦੋਵਾਂ ਦੀ ਮੌਕੇ 'ਤੇ ਮੌ+ਤ
- bhagattanya93
- Mar 30
- 1 min read
30/03/2025

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮਾਂ-ਧੀ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ ਸ਼ਰਨਜੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਧੀਰ ਆਪਣੀ ਲੜਕੀ ਨਵਲਪ੍ਰੀਤ ਕੌਰ ਦੇ ਨਾਲ ਆਪਣੀ ਪੇਕੇ ਪਿੰਡ ਡੁੱਲਟਾਂ ਤੋਂ ਸਕੂਟਰੀ ’ਤੇ ਵਾਪਸ ਆ ਰਹੀ ਸੀ। ਜਦੋਂ ਇਹ ਮਾਂ-ਧੀ ਬਟਾਲਾ ਦੇ ਨਜ਼ਦੀਕੀ ਕਸਬਾ ਅਲੀਵਾਲ ਕੋਲ ਪਹੁੰਚੀਆਂ ਤਾਂ ਬਟਾਲਾ ਸਾਈਡ ਤੋਂ ਆ ਰਹੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਸਿੱਟੇ ਵਜੋਂ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਲੀਵਾਲ ਦੇ ਐੱਸਆਈ ਨਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਮਾਂ-ਧੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਤੇ ਵਾਹਨ ਦੀ ਤਲਾਸ਼ ਆਰੰਭ ਦਿੱਤੀ ਹੈ।





Comments