google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਕੂਲ ਦੇ ਰਸਤੇ 'ਚੋਂ ਸੱਤਵੀਂ ਦਾ ਵਿਦਿਆਰਥੀ ਅਚਾਨਕ ਲਾਪਤਾ, ਚਾਰ ਦਿਨ ਬੀਤਣ ਦੇ ਬਾਵਜੂਦ ਨਹੀਂ ਮਿਲਿਆ ਕੋਈ ਸੁਰਾਗ, ਕੇਸ ਦਰਜ

  • Dec 23, 2023
  • 2 min read

23/12/2023

ਘਰ ਤੋਂ ਸਕੂਲ ਗਿਆ 12 ਸਾਲ ਦਾ ਵਿਦਿਆਰਥੀ ਭੇਦ ਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਿਆ l ਲੜਕੇ ਦੇ ਪਰਿਵਾਰਿਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਬੰਦੀ ਬਣਾ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਸੰਤ ਨਗਰ ਦੇ ਰਹਿਣ ਵਾਲੇ ਸ਼੍ਰੀ ਰਾਮ ਨੇ ਦੱਸਿਆ 19 ਦਿਸੰਬਰ ਨੂੰ ਉਨ੍ਹਾਂ ਦਾ ਬੇਟਾ ਵਿਸ਼ਾਲ ਕੁਮਾਰ ਹਰ ਰੋਜ਼ ਵਾਂਗ ਸਕੂਲ ਗਿਆl ਦੇਰ ਸ਼ਾਮ ਤੱਕ ਵੀ ਜਦ ਵਿਸ਼ਾਲ ਘਰ ਨਾ ਪਰਤਿਆ ਤਾਂ ਪਰਿਵਾਰਿਕ ਮੈਂਬਰਾਂ ਨੇ ਉਸਨੂੰ ਲੱਭਣਾ ਸ਼ੁਰੂ ਕੀਤਾl ਚਾਰ ਦਿਨ ਬੀਤ ਜਾਣ ਦੇ ਬਾਵਜੂਦ ਲੜਕੇ ਸਬੰਧੀ ਕੋਈ ਸੂਚਨਾ ਨਹੀਂ ਹੈ। ਪਰਿਵਾਰਿਕ ਮੈਂਬਰਾਂ ਨੂੰ ਇੰਜ ਜਾਪ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਲੜਕੇ ਨੂੰ ਆਪਣੇ ਨਿਜੀ ਸਵਾਰਥ ਲਈ ਬੰਧਕ ਬਣਾ ਕੇ ਰੱਖਿਆ ਹੋਇਆ ਹੈ l ਉਧਰੋਂ ਇਸ ਮਾਮਲੇ ਵਿੱਚ ਥਾਣਾ ਡਾਬਾ ਦੇ ਏਐਸਆਈ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼੍ਰੀ ਰਾਮ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਸਿਵਲ ਲਾਈਨ ਇਲਾਕੇ ਚੋਂ 17 ਸਾਲ ਦੀ ਲੜਕੀ ਲਾਪਤਾ

ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿੱਚ ਸਿਵਲ ਲਾਈਨ ਦੇ ਰਾਣੀ ਝਾਂਸੀ ਰੋਡ ਤੋਂ 17 ਸਾਲ ਦੀ ਲੜਕੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ l ਲੜਕੀ ਦੇ ਗੁੰਮ ਹੋਇਆਂ ਨੂੰ ਇੱਕ ਹਫਤੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਉਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ l ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਨੇ ਦੱਸਿਆ ਕਿ 15 ਦਿਸੰਬਰ ਨੂੰ ਉਨ੍ਹਾਂ ਦੀ ਬੇਟੀ ਘਰ ਦੇ ਬਾਹਰੋਂ ਹੀ ਅਚਾਨਕ ਲਾਪਤਾ ਹੋ ਗਈ l ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਕਿਸੇ ਅਣਪਛਾਤੇ ਵਿਅਕਤੀ ਤੇ ਲੜਕੀ ਨੂੰ ਅਗਵਾ ਕਰ ਲੈਣ ਦਾ ਖਦਸ਼ਾ ਜਾਹਿਰ ਕੀਤਾ। ਇਸ ਮਾਮਲੇ ਵਿੱਚ ਵੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ l

Comments


Logo-LudhianaPlusColorChange_edited.png
bottom of page