google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲੀ, ਪੀਜੀਆਈ ਚੰਡੀਗੜ੍ਹ ’ਚ ਇਲਾਜ ਦੌਰਾਨ ਹੋਈ ਮੌ+ਤ, ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

  • Feb 5, 2024
  • 1 min read

05/02/2024

ਜ਼ਿਲ੍ਹਾ ਰੂਪਨਗਰ ਦੇ ਥਾਣਾ ਸਿਟੀ ਅਧੀਨ ਪੈਂਦੇ ਮਹੱਲਾ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਇੱਕ ਵਿਆਹੁਤਾ ਨੇ ਆਪਣੇ ਪਤੀ ਅਤੇ ਸਹੁਰੇ ਦੇ ਤਸ਼ੱਦਦ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੀ ਭਰਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ’ਚ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਨਰਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ ਚਾਰ ਹਰੀਦਾਸ ਕਲੋਨੀ, ਨਾਭਾ ਰੋਡ ਪਟਿਆਲਾ ਨੇ ਦੱਸਿਆ ਕਿ ਉਸ ਦੀ ਵੱਡੀ ਭੈਣ ਬਨੀਤਾ ਦਾ ਵਿਆਹ ਕਰੀਬ 12 ਸਾਲ ਪਹਿਲਾਂ ਰੂਪਨਗਰ ਦੇ ਰਹਿਣ ਵਾਲੇ ਰਮੇਸ਼ ਕੁਮਾਰ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਬਨੀਤਾ ਦਾ ਪਤੀ ਨਸ਼ੇ ਦਾ ਆਦੀ ਸੀ ਤੇ ਕੁੱਟਮਾਰ ਵੀ ਕਰਦਾ ਹੈ। ਹੁਣ ਉਸ ਦੇ ਸਹੁਰੇ ਨੇ ਵੀ ਪਤੀ ਦਾ ਸਾਥ ਦੇਣਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਤੰਗ ਆ ਕੇ ਬਨੀਤਾ ਨੇ ਬੀਤੀ 2 ਫਰਵਰੀ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਸ ਨੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਸ ਨੂੰ ਪੀਜੀਆਈ, ਚੰਡੀਗੜ੍ਹ ਰੈਫਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਦੇ ਤਫਤੀਸ਼ੀ ਅਫਸਰ ਏਐੱਸਆਈ ਕੁਸ਼ਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Comments


Logo-LudhianaPlusColorChange_edited.png
bottom of page