google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸੜਕ ਹਾਦਸੇ 'ਚ ਵਿਦੇਸ਼ੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

  • bhagattanya93
  • Dec 12, 2023
  • 1 min read

12/12/2023

ਬੀਤੀ ਰਾਤ ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਗੁਰਾਲਾ ਮੋੜ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਸੁੱਖਾ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਪੁਲ ਪੁਖਤਾ ਵਜੋਂ ਹੋਈ। ਸੁਖਪ੍ਰੀਤ ਕੁਝ ਹੀ ਦਿਨ ਪਹਿਲਾਂ ਹੀ ਵਿਦੇਸ਼ ਗ੍ਰੀਸ ਤੋਂ ਵਾਪਸ ਆਪਣੇ ਪਿੰਡ ਪਰਤਿਆ ਸੀ।


ਹਾਦਸਾ ਬੀਤੀ ਰਾਤ ਵਕਤ ਕਰੀਬ 8.30 ਵਜੇ ਉਸ ਵੇਲੇ ਵਾਪਰਿਆ ਜਦੋਂ ਇਨੋਵਾ ਗੱਡੀ ਤੇ ਸਵਾਰ ਸੁਖਪ੍ਰੀਤ ਦੀ ਗੱਡੀ ਨੂੰ ਗੰਨਿਆਂ ਨਾਲ ਲੱਦੀ ਟਰਾਲੀ ਨੇ ਸਾਈਡ ਮਾਰ ਦਿੱਤੀ, ਜਿਸ ਤੋਂ ਬਾਅਦ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਨਾਲ ਜਾ ਟਕਰਾਈ। ਸੜਕ ਹਾਦਸੇ ਉਪਰੰਤ ਬਸਤੀ ਬੋਹੜਾ ਪੁਲਿਸ ਚੌਕੀ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸੁਖਪ੍ਰੀਤ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਟਾਂਡਾ ਸਰਕਾਰੀ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਟਾਂਡਾ ਪੁਲਿਸ ਨੇ ਸੁਖਪ੍ਰੀਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comments


Logo-LudhianaPlusColorChange_edited.png
bottom of page