ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
- bhagattanya93
- Jul 22
- 1 min read
22/07/2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਨ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਇੱਕ ਅਧਿਕਾਰੀ ਨੂੰ ਈਮੇਲ ਰਾਹੀਂ ਮਿਲੀ ਹੈ | ਇਸ ਤਰ੍ਹਾਂ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੂੰ ਪਹਿਲਾਂ ਸੋਮਵਾਰ ਤੋਂ ਲੈ ਕੇ ਸ਼ਨਿਚਰਵਾਰ ਤੱਕ ਲਗਾਤਾਰ ਈਮੇਲ ਰਾਹੀਂ ਧਮਕੀਆਂ ਮਿਲੀਆਂ ਸਨ ।

ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਈਮੇਲ ਰਾਹੀਂ ਇੱਕ ਅਧਿਕਾਰੀ ਨੂੰ ਮਿਲੀ ਹੈ। ਜਿਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦਰਮਿਆਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ, ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਪਹਿਰ ਵੇਲੇ ਪਹੁੰਚ ਰਹੇ ਹਨ । ਜਿੱਥੇ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਉੱਥੇ ਹੀ ਅਧਿਕਾਰੀਆਂ ਦੇ ਨਾਲ ਸੁਰੱਖਿਆ ਪ੍ਰਬੰਧਾਂ ਸਬੰਧੀ ਗੱਲਬਾਤ ਕਰਨਗੇ ਅਤੇ ਜਾਇਜਾ ਲੈਣਗੇ |






Comments