ਹੋਰ ਵਧੀਆਂ ਮਜੀਠੀਆ ਦੀਆਂ ਮੁਸ਼ਕਲਾਂ, ਮਾਣਹਾਨੀ ਕੇਸ 'ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤਾ ਨੋਟਿਸ
- bhagattanya93
- Jul 4
- 1 min read
04/07/2025

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਇਕ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਉਨ੍ਹਾਂ ਦੇ ਖ਼ਿਲਾਫ਼ ਮਾਣਹਾਨੀ ਕੇਸ 'ਚ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਦੇ ਪੀਐਸ (ਪ੍ਰਾਈਵੇਟ ਸਕੱਤਰ) 'ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾਉਣ ਦੇ ਮਾਮਲੇ 'ਚ ਕੀਤੀ ਗਈ ਹੈ। ਪੀਐਸ ਨੇ ਇਸ ਸਬੰਧੀ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਸਿਆਸੀ ਗਲਿਆਰਿਆਂ 'ਚ ਇਹ ਮਾਮਲਾ ਇਕ ਨਵਾਂ ਪੰਨਾ ਖੋਲ੍ਹ ਸਕਦਾ ਹੈ, ਜਿਸ ਨਾਲ ਮਜੀਠੀਆ ਦੀਆਂ ਮੁਸ਼ਕਲਾਂ 'ਚ ਹੋਰ ਵਾਧਾ ਹੋ ਸਕਦਾ ਹੈ।

ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਰਿਮਾਂਡ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਹੋਈ। ਹਾਈ ਕੋਰਟ 'ਚ ਮਜੀਠੀਆ ਦੀ ਰਿਮਾਂਡ ਚੁਣੌਤੀ ਪਟੀਸ਼ਨ 'ਤੇ ਸੁਣਵਾਈ 8 ਜੁਲਾਈ ਤਕ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ, ਅੱਜ ਮਾਮਲੇ 'ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸੁਣਵਾਈ ਦੌਰਾਨ, ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਨੇ ਦਲੀਲ ਦਿੱਤੀ ਕਿ ਮਜੀਠੀਆ ਨੇ ਮੋਹਾਲੀ ਅਦਾਲਤ ਦੇ 26 ਜੂਨ, 2025 ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜੋ ਹੁਣ ਅਪ੍ਰਸੰਗਿਕ ਹਨ ਕਿਉਂਕਿ ਉਸ ਤੋਂ ਬਾਅਦ ਨਵੇਂ ਸੰਮਨ ਜਾਰੀ ਕੀਤੇ ਗਏ ਹਨ। ਫਿਰ ਅਦਾਲਤ ਨੇ ਮਜੀਠੀਆ ਦੇ ਵਕੀਲ ਨੂੰ ਸੋਧੀ ਹੋਈ ਪਟੀਸ਼ਨ ਦਾਇਰ ਕਰਨ ਲਈ ਕਿਹਾ।

Comentarios