ਹਰਿਆਣਾ ‘ਚ ਸਿਆਸੀ ਭੂਚਾਲ ! ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
- bhagattanya93
- Mar 12, 2024
- 1 min read
24 March 2024
ਹਰਿਆਣਾ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੱਟਰ ਨੂੰ ਕਰਨਾਲ ਤੋਂ ਲੋਕ ਸਭਾ ਚੋਣ ਲੜਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਨਵੇਂ ਨਾਵਾਂ ਵਿਚਾਲੇ ਨਾਇਬ ਸੈਣੀ ਅਤੇ ਸੰਜੇ ਭਾਟੀਆ ਚਰਚਾ ਵਿੱਚ ਹਨ। ਹਰਿਆਣਾ ਦੀ ਭਾਜਪਾ ਸਰਕਾਰ ਦੀ ਕੈਬਨਿਟ ਅੱਜ ਸਮੂਹਿਕ ਤੌਰ ‘ਤੇ ਅਸਤੀਫ਼ਾ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਹੀ ਵਿਧਾਇਕ ਦਲ ਦੀ ਬੈਠਕ ਹੋਵੇਗੀ ਅਤੇ ਹਰਿਆਣਾ ਸਰਕਾਰ ਦੀ ਕੈਬਨਿਟ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਹੋਵੇਗਾ।






Comments