ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ Sukhpal Singh Khaira ਨੂੰ ਅਦਾਲਤ ਤੋਂ ਰਾਹਤ, ਮਿਲੀ ਜ਼ਮਾਨਤ
- Jan 15, 2024
- 1 min read
15/01/2024
ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਸੋਮਵਾਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਸੁਭਾਨਪੁਰ 'ਚ ਇੱਕ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਖਹਿਰਾ ਵੱਲੋਂ ਜ਼ਮਾਨਤ ਲਈ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਗਈ ਸੀ ਤੇ ਬੀਤੀ 12 ਜਨਵਰੀ ਨੂੰ ਅਦਾਲਤ ਵੱਲੋਂ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ 15 ਜਨਵਰੀ ਯਾਨੀ ਅੱਜ ਤਕ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ 'ਤੇ ਅਦਾਲਤ ਵੱਲੋਂ ਸੁਣਵਾਈ ਦੌਰਾਨ ਅੱਜ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ। ਇਸਦੀ ਪੁਸ਼ਟੀ ਸੁਖਪਾਲ ਖਹਿਰਾ ਦੇ ਵਕੀਲ ਕਵਲਜੀਤ ਸਿੰਘ ਅਤੇ ਰਜਤ ਢਿੱਲੋ ਨੇ ਕੀਤੀ ਹੈ।






Comments